ਦਸੂਹਾ 12 ਫਰਵਰੀ (ਨਵਦੀਪ ਗੌਤਮ)ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਏ.ਵਨ. ਮੈਡੀਕਲ ਸਟੋਰ ਤੇ ਬੀਤੀ ਰਾਤ ਚੋਰਾਂ ਵੱਲੋਂ ਸਟੋਰ ਦੇ ਸ਼ਟਰ ਦੇ ਤਾਲੇ ਤੋਡ਼ ਕੇ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ।
ਇਸ ਦੀ ਜਾਣਕਾਰੀ ਦਿੰਦਿਆਂ ਮੈਡੀਕਲ ਸਟੋਰ ਦੇ ਮਾਲਕ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਹ 11 ਫਰਵਰੀ ਨੂੰ ਰਾਤ ਦੁਕਾਨ ਬੰਦ ਕਰਕੇ ਗਿਆ ਅਤੇ ਜਦੋਂ 12 ਫਰਵਰੀ ਨੂੰ ਸਵੇਰੇ ਸਟੋਰ ਤੇ ਆਇਆ ਤਾਂ ਦੇਖਿਆ ਕਿ ਸ਼ਟਰ ਦੇ ਤਾਲੇ ਚੋਰਾਂ ਵੱਲੋਂ ਤੋੜਨ ਦੀ ਕੋਸ਼ਿਸ਼ ਕੀਤੀ ਗਈ । ਉਨ੍ਹਾਂ ਦੱਸਿਆ ਕਿ ਸਟੋਰ ਤੇ ਕੋਈ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਦਸੂਹਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ।
Comments
Post a Comment