ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਤੇ ਵਿਭਾਗ ਦੀ ਮੰਤਰੀ ਦੇ ਨਾਂ ਭੇਜੇ ਮੰਗ ਪੱਤਰ

4 ਮਾਰਚ ਨੂੰ ਚੰਡੀਗਡ਼੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ -ਜਸਬੀਰ ਕੌਰ ਦਸੂਹਾ 23  ਫ਼ਰਵਰੀ (ਨਵਦੀਪ ਗੌਤਮ)  ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਦਸੂਹਾ ਵੱਲੋਂ  ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਦੀ ਮੰਤਰੀ ਮੈਡਮ ਅਰੁਣਾ ਚੌਧਰੀ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਹਨ । ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਸਰਕਾਰ ਦੇ ਖ਼ਿਲਾਫ਼ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।  ਪ੍ਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਭੇਜੇ ਜਾਣ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਤੇ ਜਿਨ੍ਹਾਂ ਚ ਇਹ ਸੰਭਵ ਨਹੀਂ ਉਨ੍ਹਾਂ ਚਿਰ ਘੱਟੋ ਘੱਟ ਉਜਰਤਾਂ ਨੂੰ ਮੁੱਖ ਰੱਖਦਿਆਂ ਵਰਕਰ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਅਤੇ ਹੈਲਪਰ ਨੂੰ 18 ਹਜ਼ਾਰ ਰੁਪਏ ਦਿੱਤੇ ਜਾਣ। ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਲਾਗੂ ਕੀਤਾ ਜਾਵੇ।  ਅਕਤੂਬਰ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕੱਟੇ ਹੋਏ ਕਰਮਵਾਰ 600 ਤੋਂ 300 ਰੁਪਏ ਏਰੀਏ ਸਮੇਤ ਜਾਰੀ ਕੀਤੇ ਜਾਣ। ਪੰਜਾਬ ਵਿੱਚ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਤੁਰੰਤ ਭਰਤੀ ਕੀਤੀ ਜਾਵੇ।  ਪੀ.ਐਮ.ਐਮ.ਵੀ.ਵਾਈ. ਅਧੀਨ ਗਰਭਵਤੀ ਔਰਤਾਂ ਨੂੰ ਔਰਤਾਂ ਲਈ ਦਿੱਤੀ ਜਾਂਦੀ ਰਾਸ਼ੀ ਦਾ ਫਾਰਮ ਭਰਨ ਲਈ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਪ੍ਰਤੀ ਫਾਰਮ ਜੋ ਦਸੰਬਰ 2017 ਤੋਂ ਲਾਗੂ ਹੈ ਏਰੀਏ ਸਮੇਤ ਦਿੱਤੇ ਜਾਣ।  ਪੰਜਾਬ ਵਿੱਚ ਕੰਮ ਕਰ ਰਹੀਆਂ 200 ਤੋਂ ਕਰੀਬ ਕਰੈੱਚ ਵਰਕਰਾਂ, ਹੈਲਪਰਾਂ ਦਾ ਪਿਛਲੇ ਸਾਲ ਦਾ ਰੁਕਿਆ ਪਿਆ ਮਾਣ ਭੱਤਾ ਤੁਰੰਤ ਦਿੱਤਾ ਜਾਵੇ।  ਇਨ੍ਹਾਂ ਨੂੰ ਆਈ.ਸੀ.ਡੀ.ਐਸ. ਵਿੱਚ ਸ਼ਾਮਲ ਕੀਤਾ ਜਾਵੇ। 2015 ਤੋਂ ਗਲਤ ਸਰਟੀਫਿਕੇਟ ਡਿਗਰੀਆਂ ਪੇਸ਼ ਕਰਕੇ ਬਣੀਆਂ ਸੁਪਰਵਾਈਜ਼ਰਾਂ ਨੂੰ ਨੌਕਰੀ ਤੋਂ ਫਾਰਗ ਕੀਤਾ ਜਾਵੇ । ਵਿਭਾਗ ਉਨ੍ਹਾਂ ਦੇ ਖ਼ਿਲਾਫ਼ ਪੜਤਾਲ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੇ ਖਿਲਾਫ ਵਿਭਾਗ ਦੇ ਰੂਲਾਂ ਅਨੁਸਾਰ 420 ਦੇ ਪਰਚੇ ਦਰਜ ਕੀਤੇ ਜਾਣ ਤੇ ਇਨ੍ਹਾਂ ਦੀ ਥਾਂ ਤੇ ਜਿਨ੍ਹਾਂ ਦੇ ਹੱਕ ਮਾਰੇ ਗਏ ਹਨ ਉਨ੍ਹਾਂ ਵਰਕਰਾਂ ਨੂੰ ਸੁਪਰਵਾਈਜ਼ਰ ਬਣਾਇਆ ਜਾਵੇ । ਆਂਗਣਵਾੜੀ ਵਰਕਰ ਹੈਲਪਰਾਂ ਨੂੰ ਮੀਟਿੰਗ ਅਟੈਂਡ ਕਰਨ ਲਈ ਦਿੱਤੇ ਜਾਂਦੇ ਟੀ.ਏ. ਦੀ ਰਾਸ਼ੀ 20 ਰੁ: ਤੋਂ ਵਧਾ ਕੇ 200 ਰੁਪਏ ਪ੍ਰਤੀ ਕੀਤਾ ਜਾਵੇ।  ਆਂਗਣਵਾੜੀ ਕੇਂਦਰਾਂ ਵਿੱਚ ਪਕਾਏ ਜਾਣ ਵਾਲੇ ਰਾਸ਼ਨ ਦੀ ਬਾਲਣ ਦੇ ਪੈਸੇ 40 ਪੈਸੇ ਪ੍ਰਤੀ ਲਾਭਪਾਤਰੀ ਦੀ ਥਾਂ 1 ਰੁਪਏ ਕੀਤਾ ਜਾਵੇ ਕਿਉਂਕਿ ਗੈਸ ਸਿਲੰਡਰ 800 ਰੁਪਏ ਦਾ ਹੋ ਗਿਆ ਹੈ । ਐੱਨ.ਜੀ.ਓ ਅਧੀਨ ਕੰਮ ਕਰਦੇ 8 ਬਲਾਕ ਦੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਆਈ.ਸੀ.ਡੀ.ਐੱਸ. ਸਕੀਮ ਅਧੀਨ ਲਿਆਂਦਾ ਜਾਵੇ ਅਤੇ ਬਲਾਕ ਬਠਿੰਡਾ ਤੇ ਖੂਹੀਆਂ ਸਰਵਰ ਨੂੰ ਵਾਪਸ ਮੁੜ ਵਿਭਾਗ ਵਿਚ ਲਿਆਉਣ ਦੀ ਅਕਤੂਬਰ 2017 ਵਿਚ ਦੌਰਾਨ ਜਾਰੀ ਕੀਤਾ ਨੋਟੀਫਿਕੇਸ਼ਨ (ਜਾਰੀ ਕੀਤਾ ਜਾਵੇ)  ਇਨ੍ਹਾਂ ਬਲਾਕਾਂ ਵਿੱਚ ਕੰਮ ਕਰਦੀਆਂ ਵਰਕਰਾਂ ਅਤੇ ਹੈਲਪਰਾਂ ਦੀਆਂ ਵਰਦੀਆਂ' ਆਂਗਣਵਾੜੀ ਕੇਂਦਰਾਂ ਦੀਆਂ ਅਦਾਇਗੀਆਂ ਤੁਰੰਤ ਕੀਤੀਆਂ ਜਾਣ।  ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਜਿਨ੍ਹਾਂ ਚ ਨਹੀਂ ਦਿੱਤੇ ਜਾਂਦੇ ,ਉਨਾ ਚਿਰ ਵਰਕਰਾਂ ਕੋਲੋਂ ਫੋਨਾਂ ਨਾਲ ਸੰਬੰਧਿਤ ਕੋਈ ਕੰਮ ਨਾ ਲਿਆ ਜਾਵੇ। ਮਿੰਨੀ ਅਾਂਗਨਵਾੜੀ ਵਰਕਰਾਂ ਨੂੰ ਪੂਰਾ ਦਰਜਾ ਦਿੱਤਾ ਜਾਵੇ। ਇਸ ਮੌਕੇ ਬਲਵਿੰਦਰ ਕੌਰ, ਸਰਬਜੀਤ ਕੌਰ, ਹਰਜੀਤ ਕੌਰ, ਪਰਮਿੰਦਰ ਕੌਰ, ਜਸਬੀਰ ਕੌਰ, ਕਮਲਜੀਤ ਕੌਰ,  ਨਰਿੰਦਰ ਕੌਰ, ਲਖਵਿੰਦਰ ਕੌਰ, ਅਮਨਦੀਪ ਕੌਰ ਆਦਿ ਸ਼ਾਮਲ ਸਨ ।

Comments

Popular posts from this blog

ਵੱਡੀ ਖਬਰ- ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ

ਐਡਵੋਕੇਟ ਜਸਪ੍ਰੀਤ ਕੌਰ ਨੇ ਐਮਰਜੈਂਸੀ ਕੇਸ ਲਈ ਕੀਤਾ ਖੂਨਦਾਨ

ਦੁਕਾਨਾਂ ਦੇ ਤਾਲੇ ਤੋਡ਼ ਕੇ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼