ਨਹੀਂ ਰਹੇ ਸੁਰਾਂ ਦੇ ਸਿਕੰਦਰ ਗਾਇਕ ਸਰਦੂਲ ਸਿਕੰਦਰ
ਪੰਜਾਬੀ ਸੰਗੀਤ ਜਗਤ ਨੂੰ ਪਿਆ ਕਦੇ ਨਾ ਪੂਰਾ ਹੋਣ ਵਾਲਾ ਘਾਟਾ
ਦਸੂਹਾ /ਖੰਨਾ 24 ਫਰਵਰੀ (ਜ਼ੀ ਨਿਊਜ਼ ਅਪਡੇਟ/ਨਵਦੀਪ ਗੌਤਮ ) ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਦੱਸਿਆ ਜਾ ਰਿਹਾ ਹੈ ਕਿ 60 ਸਾਲਾ ਸਰਦੂਲ ਸਿਕੰਦਰ ਕੋਰੋਨਾ ਵਾਇਰਸ ਤੋਂ ਪੀੜਤ ਸਨ ਅਤੇ ਪਿਛਲੇ ਡੇਢ ਮਹੀਨੇ ਤੋਂ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਦੇ ਨਾਲ-ਨਾਲ ਸਿਹਤ ਸਬੰਧੀ ਹੋਰ ਸਮੱਸਿਆਵਾਂ ਨੇ ਉਨ੍ਹਾਂ ਨੂੰ ਘੇਰ ਲਿਆ ਸੀ , ਪੰਜਾਬੀ ਮਿਊਜ਼ੀਕ ਖ਼ੇਤਰ ਚ "ਬਾਬਾ ਬੋਹੜ" ਵਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬੀ ਗਾਇਕੀ ਨੂੰ ਪੰਜਾਬ ਤੋਂ ਬਾਹਰ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧੀ ਦਿਲਵਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲਾ ਸਰਦੂਲ ਸਿਕੰਦਰ ਨੇ ਕਰੀਬ 5 ਸਾਲ ਪਹਿਲਾਂ ਕਿਡਨੀ ਟਰਾਂਸਪਲਾਂਟ ਕਰਵਾਈ ਸੀ। ਸਰਦੂਲ ਸਿਕੰਦਰ ਆਪਣੇ ਪਿੱਛੇ ਪਤਨੀ ਗਾਇਕਾ ਅਮਰ ਨੂਰੀ ਦੋ ਬੇਟੇ ਸਾਰੰਮ ਤੇ ਅਲ ਆਲਾਪ ਨੂੰ ਛੱਡ ਗਏ ਹਨ ।
Comments
Post a Comment