ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪਾਰਾ ਚੜਿਆ

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਦਸੂਹਾ 09 ਮਾਰਚ (ਨਵਦੀਪ ਗੌਤਮ) ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਦਸੂਹਾ ਵੱਲੋਂ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੱਲ੍ਹ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੱਝ ਨਹੀਂ ਰੱਖਿਆ ਗਿਆ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੁਝ ਦੇਣ ਦੀ ਬਜਾਏ ਉਲਟਾ ਜਿਹੜੇ ਪੈਸੇ ਅਕਤੂਬਰ 2018 ਵਿੱਚ ਕੇਂਦਰ ਸਰਕਾਰ ਨੇ ਵਧਾਏ ਸਨ ਉਹ ਵੀ ਨੱਪ ਲਏ ਹਨ ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕੁਝ ਦਿਨ ਪਹਿਲਾਂ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਭਰੋਸਾ ਦੁਆਇਆ ਸੀ ਕਿ ਬਜਟ ਸੈਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਦੇ ਮ...