ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪਾਰਾ ਚੜਿਆ

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ
ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ
 ਦਸੂਹਾ 09 ਮਾਰਚ (ਨਵਦੀਪ ਗੌਤਮ)  
ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ  ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਦਸੂਹਾ ਵੱਲੋਂ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੱਲ੍ਹ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ।ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੱਝ ਨਹੀਂ ਰੱਖਿਆ ਗਿਆ ਜਿਸ ਕਰਕੇ  ਉਨ੍ਹਾਂ ਨੂੰ  ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੁਝ ਦੇਣ ਦੀ ਬਜਾਏ ਉਲਟਾ ਜਿਹੜੇ ਪੈਸੇ ਅਕਤੂਬਰ 2018 ਵਿੱਚ ਕੇਂਦਰ ਸਰਕਾਰ ਨੇ ਵਧਾਏ ਸਨ  ਉਹ ਵੀ ਨੱਪ ਲਏ ਹਨ ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕੁਝ ਦਿਨ ਪਹਿਲਾਂ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਭਰੋਸਾ ਦੁਆਇਆ ਸੀ ਕਿ ਬਜਟ ਸੈਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਦੇ  ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇਗਾ ਪਰ ਅਜਿਹਾ ਕੁਝ ਨਹੀਂ ਹੋਇਆ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਆਪਣੇ ਫੈਸਲੇ ਤੇ ਮੁੜ ਗ਼ੌਰ ਕਰਕੇ  ਉਨ੍ਹਾਂ ਦੇ ਮਾਣ ਭੱਤੇ ਵਿੱਚ ਹਰਿਆਣਾ ਪੈਟਰਨ ਤੇ ਵਾਅਦਾ ਕਰੇ । ਆਗੂਆਂ ਨੇ ਕਿਹਾ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ ।ਪਰ ਜਥੇਬੰਦੀ ਹੁਣ ਸਰਕਾਰ ਨੂੰ  ਸਬਕ ਸਿਖਾਵੇਗੀ  । ਇਸ ਮੌਕੇ ਬਲਵਿੰਦਰ ਕੌਰ ,ਸਰਬਜੀਤ ਕੌਰ, ਪਰਵਿੰਦਰ ਕੌਰ, ਕਮਲਜੀਤ ਕੌਰ, ਰਜਨੀ ,ਨਰਿੰਦਰ ਕੌਰ ,ਹਰਜੀਤ ਕੌਰ,  ਅਮਨਦੀਪ ਕੌਰ, ਜਸਬੀਰ ਕੌਰ ਤੋਂ ਇਲਾਵਾ ਹੋਰ ਵੀ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ  ਇਸ ਮੌਕੇ ਵਰਕਰਾਂ ਤੇ ਹੈਲਪਰਾ ਨੇ ਕਿਹਾ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Comments

Popular posts from this blog

ਵੱਡੀ ਖਬਰ- ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ

ਐਡਵੋਕੇਟ ਜਸਪ੍ਰੀਤ ਕੌਰ ਨੇ ਐਮਰਜੈਂਸੀ ਕੇਸ ਲਈ ਕੀਤਾ ਖੂਨਦਾਨ

ਦੁਕਾਨਾਂ ਦੇ ਤਾਲੇ ਤੋਡ਼ ਕੇ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼