Posts

Showing posts from May, 2021

 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ , ਕੇਂਦਰੀ ਮੰਤਰੀ ਤੇ ਸੂਬੇ ਦੇ ਮੰਤਰੀ ਦੇ ਨਾਮ ਭੇਜੇ ਮੰਗ ਪੱਤਰ

Image
  ਪੰਚਾਇਤ ਅਫ਼ਸਰ ਐੱਸ.ਈ.ਪੀ.ਓ. ਸ: ਦਲਜੀਤ ਸਿੰਘ ਦਸੂਹਾ ਨੂੰ ਦਿੱਤਾ ਮੰਗ ਪੱਤਰ   ਹੋਰ ਖਬਰਾਂ ਦੇਖਣ ਲਈ ਇਸ ਚੈਨਲ ਨੂੰ ਸਬਸਕ੍ਰਾਈਬ ਕਰੋ  https://youtube.com/c/Gnewsupdate    ਦਸੂਹਾ 31 ਮਈ (ਨਵਦੀਪ ਗੌਤਮ ) ਅੱਜ ਮਿਤੀ 31 ਮਈ ਨੂੰ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦਸੂਹਾ ਦੀ ਪ੍ਰਧਾਨ ਜਸਵੀਰ ਕੌਰ ਪੰਧੇਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਗਏ । ਇਹ ਮੰਗ ਪੱਤਰ ਪੰਚਾਇਤ ਅਫ਼ਸਰ ਐੱਸ.ਈ.ਪੀ.ਓ. ਸ: ਦਲਜੀਤ ਸਿੰਘ ਦਸੂਹਾ ਨੂੰ ਦਿੱਤਾ ਗਿਆ । ਇਸ ਤੋਂ ਪਹਿਲਾਂ ਕਰੋਨਾ ਯੋਧਿਆਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ । ਕਿਉਂਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ । ਉਹਨਾਂ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ । ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦੇ ਲਾਭ...

ਨਸ਼ੀਲੇ ਪਦਾਰਥਾਂ ਵਾਲਾ ਚੜਿਆ ਪੁਲਿਸ ਅੜਿੱਕੇ

Image
  ਜਲੰਧਰ/ਦਸੂਹਾ  (ਨਵਦੀਪ ਗੌਤਮ ) ਥਾਣਾ ਨੰਬਰ ਸੱਤ ਦੀ ਪੁਲਿਸ  ਨੇ ਨਸ਼ੀਲੇ ਪਦਾਰਥਾਂ ਸਣੇ ਇੱਕ  ਨੂੰ ਲਿਆ ਹਿਰਾਸਤ ਵਿੱਚ । ਥਾਣਾ ਮੁਖੀ ਗਗਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਮੁਖ਼ਬਰ ਦੀ ਇਤਲਾਹ ਤੇ ਐੱਸ.ਆਈ ਕਮਲਜੀਤ ਸਿੰਘ ਨੇ ਪੈਦਲ ਜਾ ਰਹੀ ਹੈ ਵਰਣ ਧਵਨ ਵਾਸੀ ਕਿਲਾ ਮੁਹੱਲਾ ਨਜ਼ਦੀਕ ਮਾਈ ਹੀਰਾ ਗੇਟ ਦੀ ਤਲਾਸ਼ੀ ਲੈਣ ਤੇ  ਦੀ ਸੱਜੀ ਜੇਬ ਚੋਂ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ । ਐੱਸ.ਆਈ ਕਮਲਜੀਤ ਸਿੰਘ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰ ਲਿਆ । ਰੋਜ਼ਾਨਾ ਖ਼ਬਰਾਂ ਦੇਖਣ ਲਈ ਇਸ ਚੈਨਲ ਨੂੰ ਸਬਸਕ੍ਰਾਈਬ ਕਰੋ  https://youtube.com/c/Gnewsupdate  

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲ਼ੋਂ 31 ਮਈ ਨੂੰ ਪ੍ਰਧਾਨ ਮੰਤਰੀ , ਕੇਂਦਰੀ ਮੰਤਰੀ ਤੇ ਸੂਬੇ ਦੇ ਮੰਤਰੀ ਦੇ ਨਾਮ ਭੇਜੇ ਜਾਣਗੇ ਮੰਗ ਪੱਤਰ

Image
 ਕਿਰਪਾ ਕਰ ਕੇ ਇਸ ਲਿੰਕ ਨੂੰ ਓਪਨ ਕਰ ਕੇ https://youtube.com/c/Gnewsupdate ਚੈਨਲ ਨੂੰ ਸਬਸਕ੍ਰਾਈਬ ਕਰੋ     ਦਸੂਆ ਮਈ (ਨਵਦੀਪ ਗੌਤਮ )- ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦਸੂਹਾ ਵੱਲੋਂ 31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ । ਇਹ ਜਾਣਕਾਰੀ ਯੂਨੀਅਨ ਦੀ ਬਲਾਕ ਜਸਵੀਰ ਕੌਰ ਪੰਧੇਰ ਨੇ ਦਿੱਤੀ । ਉਹਨਾਂ ਕਿਹਾ ਕਿ 31 ਮਈ ਦਾ ਦਿਨ ਕਰੋਨਾ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ ਤੇ ਜਿਹੜੇ ਮੁਲਾਜ਼ਮ ਫਰੰਟ ਲਾਈਨ ਵਰਕਰ ਵਜੋਂ ਕੰਮ ਕਰਦੇ ਇਸ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ , ਉਹਨਾਂ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ , ਜਿਸ ਨੂੰ ਦੇਖਦਿਆਂ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦ...

ਕਰੋਨਾ ਵੈਕਸੀਨ ਲਗਵਾਉਣ ਤੋਂ ਪਹਿਲਾ ਖੂਨਦਾਨ ਜਰੂਰ ਕਰੋ- ਬਬਲੂ ਪਰਮਿੰਦਰ

Image
  ਦਸੂਹਾ ਮਈ (ਨਵਦੀਪ ਗੌਤਮ ) ਮਿਤੀ 03 ਮਈ ਦਿਨ ਸੋਮਵਾਰ ਨੂੰ ਬਲੱਡ ਡੋਨਰ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਵਲੋਂ 96ਵਾਂ ਖੂਨਦਾਨ ਕੈਂਪ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ। ਜਿਸ ਵਿਚ 41 ਯੁਨਿਟ ਬਲੱਡ ਇਕੱਠਾ ਕੀਤਾ ਗਿਆ। ਇਸ ਕੈਂਪ ਵਿਚ ਕਰਮਵੀਰ ਸਿੰਘ ਘੁੰਮਣ,ਨਿਰਮਲ ਸਿੰਘ (ਇੰਟਰਨੈਸ਼ਨਲ ਰੈਸਲਰ) ਅਤੇ ਹੈਪੀ ਮੀਆਂ ਦਾ ਪਿੰਡ ,ਮੰਗਜੀਤ ਸਿੰਘ ਗੰਭੋਵਾਲ ਵਿਸ਼ੇਸ਼ ਤੌਰ ਤੇ ਪੁਜੇ । ਇਸ ਕੈਂਪ ਵਿਚ ਨੌਜਵਾਨਾਂ ਵਲੋਂ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਸਮੇਂ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਬਲੱਡ ਬੈਂਕਾਂ 'ਚ ਚੱਲ ਰਹੀ ਕਮੀਂ ਨੂੰ ਦੂਰ ਕੀਤਾ ਜਾ ਸਕੇ। ਇਸ ਕੈਂਪ ਵਿਚ ਸਰਵੇ ਭਵੰਤੂ ਸੁਖੇਣ ਸੰਗਠਣ ਅਮਰੋਹ ਦੇ ਨਰੇਸ਼ ਕੁਮਾਰ ਆਪਣੇ ਸਾਥੀਆਂ ਅਤੇ ਮਾਂ ਕਾਮਾਕਸ਼ੀ ਵੈਲਫੇਅਰ ਸੁਸਾਇਟੀ ਕਮਾਹੀਦੇਵੀ ਦੇ ਠਾਕੁਰ ਸ਼ੇਰ ਸਿੰਘ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ ਤੇ ਖੂਨਦਾਨ ਕਰਨ ਪੁਜੇ। ਇਸ ਮੌਕੇ ਤੇ ਪਰਮਿੰਦਰ ਸਿੰਘ ਨੇ ਆਏ ਹੋਏ ਸਾਰੇ ਡੋਨਰਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਚੇਅਰਮੈਨ ਬਜਿੰਦਰ ਕੁਮਾਰ ਪੁਸ਼ਪਿੰਦਰ ਸਿੰਘ, ਪ੍ਰੀਤ ਗੁਰੂ, ਜਸਪਾਲ ਮਸੀਤੀ, ਬਲਜਿੰਦਰ ਲਾਲੀਆ,ਮੁਨੀਸ਼ ਚੌਧਰੀ,ਲਾਡੀ,ਸਿਮਰਨ ਸੰਧੂ,ਹਨੀ ਨਿੰਜਾ, ਵਿਨੇ, ਕਾਰਤਿਕ ਕਾਲੀਆ, ਕਨਵ ਰਲਹਨ,ਹਰਵਿੰਦਰ,ਨਵਦੀਪ ਗੌਤਮ ਆਦਿ ਮੌਜੂਦ ਸਨ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਕਾਂਗਰਸੀ ਵਿਧਾਇਕ ਨੂੰ ਦਿੱਤਾ ਮੰਗ ਪੱਤਰ

Image
  ਦਸੂਹਾ ਮਈ (ਨਵਦੀਪ ਗੌਤਮ)ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਦਸੂਹਾ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ  ਅਰੁਣ ਕੁਮਾਰ ਮਿੱਕੀ ਡੋਗਰਾ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤਾ।  ਯੂਨੀਅਨ ਦੇ ਵਫ਼ਦ ਦੇ ਵਿਧਾਇਕ ਨੂੰ ਪ੍ਰਪੋਜ਼ ਅਪੀਲ ਕੀਤੀ ਕਿ ਉਨ੍ਹਾਂ ਦੀ ਆਵਾਜ਼ ਸਰਕਾਰ ਤਕ ਪਹੁੰਚਾਈ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ । ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਹਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ । ਆਂਗਣਵਾੜੀ ਵਰਕਰ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਐੱਨ.ਜੀ.ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਕਰੈਚ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ।  ਵਰ...