Posts

Showing posts from August, 2021

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਮੰਗ ਰਹੀਆਂ ਹਨ ਹਰਿਆਣਾ ਪੈਟਨਰ, ਪਰ ਪੰਜਾਬ ਸਰਕਾਰ ਕਹਿੰਦੀ ਲੈ ਲਓ 600 ਰੁਪਏ ਤੇ 300 ਰੁਪਏ

Image
ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਸਰਕਾਰ ਦੇ ਫੈਸਲੇ ਨਾਲ ਸਹਿਮਤ ਨਹੀਂ ਜਾਰੀ ਰਹੇਗਾ ਸੰਘਰਸ਼    4,5 ਸਤੰਬਰ ਨੂੰ ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਰਿਹਾਇਸ਼ ਦੀਨਾਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ                          ਬਲਾਕ ਪ੍ਰਧਾਨ ਜਸਵੀਰ ਕੌਰ ਦਸੂਹਾ  (ਨਵਦੀਪ ਗੌਤਮ )ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤਾਂ ਪਿਛਲੇ ਲੰਮੇ ਸਮੇਂ ਤੋਂ ਇਸ ਗੱਲ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਹਰਿਆਣੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਬਰਾਬਰ  ਮਾਣ ਭੱਤਾ ਦਿੱਤਾ ਜਾਵੇ, ਪਰ ਪੰਜਾਬ ਸਰਕਾਰ ਨੇ ਹਰਿਆਣਾ ਪੈਟਨਰ ਦੇਣ ਦੀ ਥਾਂ ਕੱਲ੍ਹ ਉਹ ਚਿੱਠੀ ਜਾਰੀ ਕੀਤੀ ਹੈ ਕਿ ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕ੍ਰਮਵਾਰ 600 ਰੁਪਏ ਤੇ 300 ਰੁਪਏ ਦਾ ਵਾਧਾ ਕਰ ਦਿੱਤਾ ਗਿਆ। ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਸਹਿਮਤ ਨਹੀਂ ਹੈ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ  ਉਨ੍ਹਾਂ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।  ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ...