1 ਅਕਤੂਬਰ ਨੂੰ ਮੋਹਾਲੀ ਵਿਖੇ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ
ਬਲਾਕ ਪ੍ਰਧਾਨ ਜਸਬੀਰ ਕੌਰ
ਦਸੂਹਾ ਸਤੰਬਰ (ਨਵਦੀਪ ਗੌਤਮ/ GNEWSUPDATE) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 1 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਗੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ , ਉਸ ਵਿੱਚ ਬਲਾਕ ਦਸੂਹਾ ਵਿਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਉਪਰੋਕਤ ਜਾਣਕਾਰੀ ਬਲਾਕ ਪ੍ਰਧਾਨ ਜਸਬੀਰ ਕੌਰ ਨੇ ਦਿੱਤੀ । ਉਹਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਅਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਉਹਨਾਂ ਕਿਹਾ ਕਿ ਅਕਤੂਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਕਾਂਗਰਸੀ ਵਿਧਾਇਕਾ ਰਾਹੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਜਥੇਬੰਦੀ ਵੱਲੋਂ ਮੰਗ ਪੱਤਰ ਭੇਜੇ ਜਾਣਗੇ ।
Comments
Post a Comment