ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ
ਬਲਾਕ ਪ੍ਰਧਾਨ ਦਸੂਹਾ ਜਸਵੀਰ ਕੌਰ ਦੀ ਅਗਵਾਈ ਵਿੱਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਦਸੂਹਾ ਸਤੰਬਰ (ਨਵਦੀਪ ਗੌਤਮ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ ਤੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਲੜ੍ਹੀ ਤਹਿਤ ਅੱਜ ਪਿੰਡ ਵਾਰਡ ਨੰਬਰ 9 ਧਰਮਪੁਰ ਦਸੂਹਾ ਵਿਖੇ ਯੂਨੀਅਨ ਦੀ ਆਗੂ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੀਆਂ ਆਗੂਆਂ ਨੇ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ.ਜੀ.ਐਸ. ਵਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂ ਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇਂ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ । ਉਹਨਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਵਿੱਚ ਇਸ ਪ੍ਰਤੀ ਗੁੱਸੇ ਦੀ ਲਹਿਰ ਹੈ । ਉਹਨਾਂ ਦੋਸ਼ ਲਗਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਏ ਤੇ ਹੋਏ ਸਮਝੌਤੇ ਅਨੁਸਾਰ ਵਾਪਸ ਨਹੀਂ ਕੀਤੇ ਗਏ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ । ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ 2 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ । ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ , ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਐਨ.ਜੀ.ਓ. ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ ।ਇਸ ਮੌਕੇ ਸਰਬਜੀਤ ਕੌਰ ਤੂਰ, ਬਲਵਿੰਦਰ ਕੌਰ ਲਗਾਣਾ, ਰਜਨੀ, ਪਿੰਕੀ ਸ਼ਰਮਾ, ਨੀਲਮ, ਸੁਖਵਿੰਦਰ ਕੌਰ, ਰਚਨਾ, ਬਲਜਿੰਦਰ ਕੌਰ, ਨੀਨਾ, ਕੋਮਲ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
Comments
Post a Comment