ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸੂਬੇ ਦੇ ਕਾਂਗਰਸੀ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ :- ਜਸਵੀਰ ਕੌਰ ਪੰਧੇਰ

ਦਸੂਹਾ ਅਪ੍ਰੈਲ (ਨਵਦੀਪ ਗੌਤਮ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਉਹਨਾਂ ਦੇ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ । ਇਹ ਜਾਣਕਾਰੀ ਯੂਨੀਅਨ ਦੀ ਦਸੂਹਾ ਬਲਾਕ ਪ੍ਰਧਾਨ ਜਸਬੀਰ ਕੌਰ ਪੰਧੇਰ ਬਲਾਕ ਪ੍ਰਧਾਨ ਜਸਬੀਰ ਕੌਰ ਪੰਧੇਰ ਨੇ ਦਿੱਤੀ । ਉਹਨਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਹਰ ਵਿਧਾਇਕ ਦੇ ਘਰੇਂ ਯੂਨੀਅਨ ਦਾ 21 ਮੈਂਬਰੀ ਵਫ਼ਦ ਜਾਵੇਗਾ ਤੇ ਵਿਧਾਇਕ ਨਾਲ ਗੱਲਬਾਤ ਕਰਕੇ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਵੇਗਾ ਅਤੇ ਇਹ ਮੰਗ ਕਰੇਗਾ ਕਿ ਉਹਨਾਂ ਦੀ ਅਵਾਜ਼ ਪੰਜਾਬ ਸਰਕਾਰ ਤੱਕ ਪੁੱਜਦੀ ਕੀਤੀ ਜਾਵੇ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ.ਜੀ.ਓ. ਅਧੀਨ ਕੰਮ ਕ...